Thursday, December 05, 2024 English हिंदी
ਤਾਜ਼ਾ ਖ਼ਬਰਾਂ
ਭਾਰਤੀ ਮੂਲ ਦੇ ਸਟਾਰ ਆਰੋਨ ਰਾਏ ਨੇ ਵੁਡਸ ਦੁਆਰਾ ਮੇਜ਼ਬਾਨੀ ਕੀਤੀ ਵਿਸ਼ਵ ਚੁਣੌਤੀ ਤੋਂ ਪਹਿਲਾਂ ਹੀਰੋ ਸ਼ਾਟ ਜਿੱਤਿਆਮਨੀਪੁਰ ਹਾਈ ਕੋਰਟ ਨੇ ਕਮੇਟੀ ਦਾ ਗਠਨ ਕੀਤਾ; ਲਾਪਤਾ ਮੀਤੇਈ ਆਦਮੀ ਦੀ ਭਾਲ ਜਾਰੀ ਹੈਜੰਮੂ-ਕਸ਼ਮੀਰ ਦੇ ਤਰਾਲ ਵਿੱਚ ਟੈਰੀਟੋਰੀਅਲ ਆਰਮੀ ਦੇ ਸਿਪਾਹੀ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾਯੂਐਸ ਵਿਗਿਆਨੀਆਂ ਨੇ ਰਿਮੋਟ-ਨਿਯੰਤਰਿਤ ਜੀਨੋਮ ਸੰਪਾਦਨ ਦੀ ਆਗਿਆ ਦੇਣ ਲਈ ਨਵੀਂ CRISPR ਟੂਲਕਿੱਟ ਵਿਕਸਤ ਕੀਤੀਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਿੰਗਾਪੁਰ ਦਾ ਜੋੜਾ 19 ਸਾਲਾਂ ਬਾਅਦ ਮਲੇਸ਼ੀਆ 'ਚ ਗ੍ਰਿਫਤਾਰINST ਖੋਜਕਰਤਾਵਾਂ ਨੇ ਅਗਲੀ ਪੀੜ੍ਹੀ ਦੇ ਇਲੈਕਟ੍ਰਾਨਿਕ ਉਪਕਰਨਾਂ ਲਈ ਵਧੀਆ ਸਮੱਗਰੀ ਲੱਭੀ ਹੈਭਾਰਤੀ ਸਟਾਕ ਮਾਰਕੀਟ ਹਰੇ ਰੰਗ ਵਿੱਚ ਖਤਮ, ਸਭ ਦੀਆਂ ਨਜ਼ਰਾਂ RBI ਦੇ MPC ਫੈਸਲੇ 'ਤੇ ਹਨਤੇਲੰਗਾਨਾ ਵਿੱਚ 55 ਸਾਲਾਂ ਵਿੱਚ ਦੂਜਾ ਸਭ ਤੋਂ ਵੱਡਾ ਭੂਚਾਲBGT 2024-25: ਲਿਓਨ ਨੂੰ ਐਡੀਲੇਡ ਟੈਸਟ ਵਿੱਚ ਮਾਰਸ਼ ਦੀ ਗੇਂਦਬਾਜ਼ੀ ਦੀ ਉਮੀਦ ਹੈਇੰਡੀਗੋ ਨੇ ਉਸ ਰਿਪੋਰਟ ਦਾ ਖੰਡਨ ਕੀਤਾ ਜਿਸ ਨੇ ਇਸ ਨੂੰ ਦੁਨੀਆ ਦੀਆਂ ਸਭ ਤੋਂ ਖਰਾਬ ਏਅਰਲਾਈਨਾਂ ਵਿੱਚ ਦਰਜਾ ਦਿੱਤਾ ਹੈ

ਰਾਜਨੀਤੀ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

November 25, 2024 04:45 PM

ਚੰਡੀਗੜ੍ਹ, 25 ਨਵੰਬਰ 

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ।

ਇਹ ਜਾਣਕਾਰੀ ‘ਆਪ’ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ।  ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ। ਪ੍ਰੈਸ ਕਾਨਫਰੰਸ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਬੁਲਾਰੇ ਬਿਕਰਮਜੀਤ ਪਾਸੀ ਅਤੇ ‘ਆਪ’ ਆਗੂ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

ਸੌਂਧ ਨੇ ਕਿਹਾ ਕਿ ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।

ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।  ਲੋਕਾਂ ਨੇ ਇੱਕ ਵਾਰ ਫਿਰ ਵੱਡਾ ਫਤਵਾ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚ ਆਪਣਾ ਭਰੋਸਾ ਜਤਾਇਆ ਹੈ। ਇਸ ਲਈ ਅਸੀਂ ਸਾਰੇ ਲੋਕਾਂ ਦਾ ਵੀ ਧੰਨਵਾਦ  ਕਰਦੇ ਹਾਂ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਪੌਣੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਇਹ ਫਤਵਾ ਜਾਰੀ ਕੀਤਾ ਹੈ। ਇਹ ਸਾਡੇ ਲਈ ਬਹੁਤ ਮਹੱਤਵਪੂਰਨ ਅਤੇ ਉਤਸ਼ਾਹਜਨਕ ਹੈ। ਜਿਹੜੇ ਹੰਕਾਰ ਕਰਦੇ ਸਨ ਕਿ  ਹਮੇਸ਼ਾ ਉਹੀ ਜਿੱਤਣਗੇ, ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਲੋਕਾਂ ਨੇ ਉਨ੍ਹਾਂ ਨੂੰ ਦੱਸ ਦਿੱਤਾ ਕਿ ਇਸ ਕੁਰਸੀ 'ਤੇ ਸਾਧਾਰਨ ਪਰਿਵਾਰਾਂ ਦੇ ਧੀ-ਪੁੱਤ ਵੀ ਬੈਠ ਸਕਦੇ ਹਨ।  ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਵੱਡੀ ਗਿਣਤੀ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਹੋ ਕੇ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਜਨੀਤੀ ਖ਼ਬਰਾਂ

ਮਹਿੰਗੇ ਹਵਾਈ ਕਿਰਾਏ 'ਤੇ ਸੰਸਦ 'ਚ ਬੋਲੇ ਸੰਸਦ ਮੈਂਬਰ ਰਾਘਵ ਚੱਢਾ, ਸਾਂਝਾ ਕੀਤਾ ਆਮ ਆਦਮੀ ਦਾ ਦਰਦ, ਕਿਹਾ- ਹਵਾਈ ਚੱਪਲਾਂ ਛੱਡੋ, ਬਾਟਾ ਸ਼ੂਜ਼ ਪਾਉਣ ਵਾਲਾ ਵੀ ਨਹੀਂ ਕਰ ਪਾ ਰਿਹਾ ਸਫਰ

ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ !

ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਮਾਮਲੇ 'ਤੇ ਨੋਟਿਸ ਲੈਣ ਵਿਰੁੱਧ ਸਿਸੋਦੀਆ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ

ਟਕਸਾਲੀ ਫੈਸਲੇ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵ੍ਹੀਲ ਚੇਅਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ

ਹਰਿਆਣਾ ਨੇ 44 ਆਈਏਐਸ ਅਧਿਕਾਰੀਆਂ ਦਾ ਕੀਤਾ ਫੇਰਬਦਲ, ਅਸ਼ੋਕ ਖੇਮਕਾ ਨੂੰ ਮੰਤਰੀ ਅਨਿਲ ਵਿਜ ਦੇ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਹੈ।

ਪਦਯਾਤਰਾ ਦੌਰਾਨ ਕੇਜਰੀਵਾਲ ਨੂੰ ‘ਵਾਟਰ ਅਟੈਕ’ ਦਾ ਸਾਹਮਣਾ ਕਰਨਾ ਪਿਆ

ਸਾਂਸਦ ਰਾਘਵ ਚੱਢਾ ਦੀ ਪਹਿਲਕਦਮੀ 'ਤੇ ਸਰਕਾਰ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਇਤਿਹਾਸਕ ਵਿਰਾਸਤ ਨੂੰ ਵਾਪਸ ਲਿਆਵੇਗੀ, ਰਾਜ ਸਭਾ 'ਚ ਉਠਾਇਆ ਸੀ ਮੁੱਦਾ

ਕੇਜਰੀਵਾਲ ਨੇ ਦਿੱਲੀ 'ਚ ਅਪਰਾਧ ਵਧਾਉਣ ਲਈ ਕੇਂਦਰ 'ਤੇ ਹਮਲਾ ਬੋਲਿਆ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਦੇਸ਼ ਭਗਤੀ ਦਾ ਪਾਠਕ੍ਰਮ ਦਿੱਲੀ ਦੇ ਸਕੂਲਾਂ ਲਈ ਵਿਲੱਖਣ: ਸੀਐਮ ਆਤਿਸ਼ੀ