Thursday, November 21, 2024 English हिंदी
ਤਾਜ਼ਾ ਖ਼ਬਰਾਂ
ਰੂਸ ਨੇ ਯੂਕਰੇਨ: ਕੀਵ ਵਿੱਚ ਪਹਿਲੀ ICBM ਫਾਇਰ ਕੀਤੀਸੰਤੋਸ਼ ਟਰਾਫੀ 2024: ਉੜੀਸਾ ਨੇ ਮੱਧ ਪ੍ਰਦੇਸ਼ ਦੇ ਖਿਲਾਫ ਵੱਡੀ ਜਿੱਤ ਹਾਸਲ ਕੀਤੀਜਾਰਡਨ ਦੀ ਸਰਕਾਰ ਨੇ 2025 ਲਈ ਡਰਾਫਟ ਬਜਟ ਕਾਨੂੰਨ ਨੂੰ ਮਨਜ਼ੂਰੀ ਦਿੱਤੀਲਾਓਸ ਉੱਚ-ਗੁਣਵੱਤਾ ਵਾਲੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰਦਾ ਹੈਅਧਿਐਨ ਦੱਸਦਾ ਹੈ ਕਿ ਔਰਤਾਂ ਘੱਟ ਕਿਉਂ ਸੌਂਦੀਆਂ ਹਨਮੰਗੋਲੀਆਈ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੇ ਵਿਗੜਦੇ ਨੇ ਜਨਤਕ ਅਲਾਰਮ ਨੂੰ ਜਗਾਇਆਆਈਸਲੈਂਡ ਦੇ ਜਵਾਲਾਮੁਖੀ ਫਟਣ ਨਾਲ ਨਿਕਾਸੀ ਸ਼ੁਰੂ ਹੋ ਜਾਂਦੀ ਹੈਟਰੰਪ ਨੇ ਸਾਬਕਾ ਕਾਰਜਕਾਰੀ ਅਮਰੀਕੀ ਅਟਾਰਨੀ ਜਨਰਲ ਨੂੰ ਨਾਟੋ ਰਾਜਦੂਤ ਵਜੋਂ ਸੇਵਾ ਕਰਨ ਲਈ ਟੈਪ ਕੀਤਾਕਮਜ਼ੋਰ ਗਲੋਬਲ ਧਾਰਨਾ ਕਾਰਨ ਸੈਂਸੈਕਸ 422 ਅੰਕ ਹੇਠਾਂ, ਨਿਫਟੀ 23,350 ਤੋਂ ਹੇਠਾਂਚੀਨ ਮਾਸਟਰਜ਼: ਸਿੰਧੂ, ਅਨੁਪਮਾ ਦੂਜੇ ਦੌਰ ਦੇ ਮੈਚ ਹਾਰ ਕੇ ਬਾਹਰ ਹੋ ਗਏ

ਰਾਜਨੀਤੀ

ਚੱਬੇਵਾਲ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ!

November 02, 2024 04:57 PM

ਹੁਸ਼ਿਆਰਪੁਰ/ਚੰਡੀਗੜ੍ਹ, 2 ਨਵੰਬਰ 

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਨੀਵਾਰ ਨੂੰ ਚੱਬੇਵਾਲ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰੀ ਅਤੇ ਸਾਬਕਾ ਵਿਧਾਇਕ ਚੌਧਰੀ ਰਾਮ ਚਰਨ ਦੇ ਪੋਤਰੇ ਗੁਰਪ੍ਰੀਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਦੋਵਾਂ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਹਾਜ਼ਰ ਸਨ।

ਕੁਲਵਿੰਦਰ ਸਿੰਘ ਰਸੂਲਪੁਰੀ ਕਰੀਬ 35 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਡਾ. ਰਾਜਕੁਮਾਰ ਚੱਬੇਵਾਲ ਦੇ ਪਾਰਟੀ ਛੱਡਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਜ਼ਿਮਨੀ ਚੋਣ ਲਈ ਟਿਕਟ ਦੇਣ ਦਾ ਵਾਅਦਾ ਕੀਤਾ ਸੀ, ਪਰ ਟਿਕਟ ਨਹੀਂ ਦਿੱਤੀ | ਇਸ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਉਹ ਪੰਜਾਬ ਕਾਂਗਰਸ ਵਪਾਰ ਸੈੱਲ ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਮੀਤ ਪ੍ਰਧਾਨ ਵੀ ਸਨ। ਉਹ ਇਸ ਹਲਕੇ ਅਧੀਨ ਪੈਂਦੇ ਬਲਾਕ ਮਾਹਿਲਪੁਰ ਤੋਂ 20 ਸਾਲਾਂ ਤੱਕ ਸਰਪੰਚ ਯੂਨੀਅਨ ਦੇ ਪ੍ਰਧਾਨ ਵੀ ਰਹੇ ਹਨ।  ਉਨ੍ਹਾਂ ਦਾ 'ਆਪ' 'ਚ ਸ਼ਾਮਲ ਹੋਣਾ ਕਾਂਗਰਸ ਪਾਰਟੀ ਲਈ ਇਕ ਬਹੁਤ ਵੱਡਾ ਝਟਕਾ ਹੈ।

ਗੁਰਪ੍ਰੀਤ ਸਿੰਘ ਇਹ ਜ਼ਿਮਨੀ ਚੋਣ ਚੱਬੇਵਾਲ ਤੋਂ ਆਜ਼ਾਦ ਉਮੀਦਵਾਰ ਵਜੋਂ ਲੜ ਰਹੇ ਸਨ, ਜੋ ਕਿ ਹੁਣ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਇਸ ਖੇਤਰ ਵਿੱਚ ਚੰਗੀ ਜਾਣਕਾਰੀ ਅਤੇ ਪਕੜ ਹੈ। ਉਨ੍ਹਾਂ ਦੇ ਦਾਦਾ ਚੌਧਰੀ ਰਾਮ ਰਤਨ 1962 ਤੋਂ 1967 ਤੱਕ ਚੱਬੇਵਾਲ ਵਿਧਾਨ ਸਭਾ ਤੋਂ ਵਿਧਾਇਕ ਸਨ।

ਇਸ ਮੌਕੇ ਪਾਰਟੀ ਦਫ਼ਤਰ ਤੋਂ ਜਾਰੀ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਨਾ ਸਿਰਫ਼ ਚੱਬੇਵਾਲ ਬਲਕਿ ਪੂਰੇ ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ। ਅਸੀਂ ਚੱਬੇਵਾਲ ਦੇ ਵਿਕਾਸ ਲਈ ਮਿਲ ਕੇ ਕੰਮ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਅਸੀਂ ਇਹ ਚੋਣ ਵੱਡੇ ਫ਼ਰਕ ਨਾਲ ਜਿੱਤਾਂਗੇ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਜਨੀਤੀ ਖ਼ਬਰਾਂ

ਦਿੱਲੀ ਵਿਧਾਨ ਸਭਾ ਚੋਣਾਂ: 'ਆਪ' ਨੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ

ਅਕਾਲੀ ਦਲ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਨੂੰ ਅਸਤੀਫੇ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

ਸੀਪੀਆਈ (ਐਮ) ਦੇ ਦਿੱਗਜ ਆਗੂ ਬਿਮਨ ਬੋਸ ਹਸਪਤਾਲ ਵਿੱਚ ਦਾਖ਼ਲ

ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

ਬਿਹਾਰ ਉਪ ਚੋਣਾਂ: ਨਿਤੀਸ਼ ਕੁਮਾਰ ਤਰਾੜੀ, ਰਾਮਗੜ੍ਹ ਵਿੱਚ ਭਾਜਪਾ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਸ਼ੁੱਕਰਵਾਰ ਨੂੰ 10,000 ਤੋਂ ਵੱਧ ਸਰਪੰਚਾਂ ਨੂੰ ਸਹੁੰ ਚੁਕਾਉਣਗੇ

ਯੂਐਸ ਚੋਣ: ਮੈਟਾ ਨੇ ਇਸ ਹਫ਼ਤੇ ਦੇ ਅੰਤ ਤੱਕ ਨਵੇਂ ਰਾਜਨੀਤਿਕ ਇਸ਼ਤਿਹਾਰਾਂ 'ਤੇ ਪਾਬੰਦੀ ਵਧਾ ਦਿੱਤੀ ਹੈ

ਹਰਿਆਣਾ ਦੇ ਮੁੱਖ ਮੰਤਰੀ ਗੁਰੂਗ੍ਰਾਮ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੁਖੀ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ

ਕੇਜਰੀਵਾਲ ਨੇ ਲੋਕਾਂ ਨੂੰ ਦੀਵਾਲੀ 'ਤੇ ਪਟਾਕਿਆਂ ਤੋਂ ਬਚਣ ਦੀ ਅਪੀਲ ਕੀਤੀ ਹੈ