ਚੰਡੀਗੜ੍ਹ, 7 ਫਰਰਵੀ || TC - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੈ ਕਿਹਾ ਕਿ ਖੇਤੀਬਾੜੀ ਆਂਕੜੇ ਖੇਤੀਬਾੜੀ ਖੇਤਰ ਵਿਚ ਰੁਜਗਾਰ ਦੇ ਮੌਕਿਆਂ ਦਾ ਮੁਲਾਂਕਨ ਕਰਨ ਵਿਚ ਮਦਦ ਕਰਦੇ ਹਨ, ਇਸ ਦੇ ਲਈ ਇੱਕ ਡਿਜੀਟਲ ਸੈਲ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਪੂਰਾ ਧਿਆਨ ਦਿੱਤਾ ਜਾਵੇ ਤਾਂ ਜੋ ਸੂਬੇ ਵਿਚ ਵੱਧ ਤੋਂ ਵੱਧ ਬੇਰੁਜਗਾਰੀ ਨੂੰ ਖੇਤੀ ਰਾਹੀਂ ਖਤਮ ਕੀਤਾ ਜਾ ਸਕਦਾ ਹੈ। ਇਹ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਪਾਏਗਾ।
ਸ੍ਰੀ ਸ਼ਿਆਮ ਸਿੰਘ ਰਾਣਾ ਅੱਜ ਪੰਚਕੂਲਾ ਵਿਚ ਪ੍ਰਬੰਧਿਤ ਖੇਤੀਬਾੜੀ ਸਾਂਖਿਅਕੀ-2025 ਦੀ ਕੌਮੀ ਵਰਕਸ਼ਾਪ ਵਿਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਰਾਜ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਰਾਜ ਦੀ ਲਗਭਗ 60 ਫੀਸਦੀ ਆਬਾਦੀ ਖੇਤੀਬਾੜੀ 'ਤੇ ਨਿਰਭਰ ਕਰਦੀ ਹੈ। ਖੇਤੀਬਾੜੀ ਸਿਰਫ ਸਾਡੀ ਖੁਰਾਕ ਸੁਰੱਖਿਆ ਦਾ ਧਿਆਨ ਨਹੀਂ ਰੱਖਦੀ ਸਗੋ ਇਹ ਦੇਸ਼ ਦੇ ਲੱਖਾਂ ਕਿਸਾਨਾਂ ਦੇ ਜੀਵਨ ਦਾ ਆਧਾਰ ਵੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਖੇਤਰ ਵਿਚ ਵੱਖ ਤਰ੍ਹਾ ਦੀ ਫਸਲਾਂ ਦੀ ਖੇਤੀ ਹੁੰਦੀ ਹੈ। ਸਾਰੀ ਫਸਲਾਂ ਦਾ ਆਪਣਾ ਮਹਤੱਵ ਹੈ। ਇਸ ਤੋਂ ਇਲਾਵਾ ਕਈ ਖੇਤਰਾਂ ਦੀ ਭੂਮੀ ਨੂੰ ਖੇਤੀਬਾੜੀ ਊਪਜ ਦੇ ਅਨੁਕੂਲ ਹੀ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਵਿਸ਼ੇਸ਼ਕਰ ਲਵਣੀ ਭੁਮੀ 'ਤੇ ਵੀ ਧਿਆਨ ਦੇਣਾ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤ ਵਿਚ ਭਲੇ ਹੀ ਪੈਦਾਵਾਰ ਘੱਟ ਹੁੰਦੀ ਸੀ, ਪਰ ਉਦੋਂ ਕੁਦਰਤੀ ਖੇਤੀ ਵੱਧ ਹੁੰਦੀ ਸੀ, ਜੋ ਸਿਹਤ ਲਈ ਕਾਫੀ ਲਾਭਕਾਰੀ ਸੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਪੈਦਾਵਾਰ ਵਧਾਉਣ ਦੀ ਥਾਂ ਜੈਵਿਕ ਖੇਤੀ ਕਰਨ 'ਤੇ ਜੋਰ ਦੇਣ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਖੇਤੀਬਾੜੀ ਆਂਕੜਿਆਂ ਵਿਚ ਸੁਧਾਰ ਤੇ ਨਵੀਂ ਤਕਨੀਕ ਨੂੰ ਕਿਸਾਨਾਂ ਅਨੁਰੂਪ ਪ੍ਰੋਤਸਾਹਨ ਦੇਣਾ ਵੀ ਹੈ। ਅੱਜ ਅਸੀਂ ਇੱਥੇ ਸਿਰਫ ਖੇਤੀਬਾੜੀ ਦੀ ਮੌਜੂਦਾ ਸਥਿਤੀ 'ਤੇ ਚਰਚਾ ਕਰਨ ਲਈ ਨਹੀਂ, ਸਗੋ ਅਜਿਹੇ ਸਰੋਤ ਖੋ੧ਣ ਲਈ ਇੱਕਠਾ ਹੋਏ ਹਨ, ਜੋ ਇਸ ਦੇ ਲਗਾਤਾਰ ਵਿਕਾਸ ਅਤੇ ਸਥਿਰਤਾ ਦੀ ਹੋਰ ਮਾਰਗਦਰਸ਼ਨ ਕਰਣਗੇ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਆਂਕੜਿਆਂ, ਖੇਤੀਬਾੜੀ ਖੇਤੀ ਦੀ ਪ੍ਰਗਤੀ ਨੂੰ ਮਾਪਣ ਅਤੇ ਮੁਲਾਂਕਨ ਕਰਨ ਲਈ ਇੱਕ ਮਹਤੱਵਪੂਰਣ ਸਮੱਗਰੀ ਹੈ। ਖੇਤੀਬਾੜੀ ਆਂਕੜੇ ਫਸਲਾਂ ਦਾ ਉਤਪਾਦਨ, ਪ੍ਰਧਾਨ ਮੰਤਰੀ ਫਸਲ ਬੀਮਾ, ਖੇਤੀਬਾੜੀ ਆਮਦਨ ਅਤੇ ਖੇਤੀਬਾੜੀ ਖੇਤਰ ਵਿਚ ਰੁਜਗਾਰ ਦੇ ਮੌਕਿਆਂ ਸਮੇਤ ਵੱਖ-ਵੱਖ ਪਹਿਲੂਆਂ ਦਾ ਵਿਸ਼ਲੇਸ਼ਣ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਆਂਕੜੇ ਖੇਤੀਬਾੜੀ ਨੀਤੀਆਂ ਦੇ ਪ੍ਰਭਾਵ ਦਾ ਮੁਲਾਂਕਨ ਕਰਨ ਵਿਚ ਮਦਦ ਕਰਦੇ ਹਨ। ਇਸ ਨਾਲ ਖੇਤੀਬਾੜੀ ਉਤਪਾਦਨ ਦੀ ਭਵਿੱਖਵਾਣੀ ਕਰਨ ਵਿਚ ਵੀ ਮਦਦ ਮਿਲਦੀ ਹੈ, ਜਿਸ ਨਾਲ ਕਿਸਾਨਾਂ ਅਤੇ ਸਰਕਾਰ ਨੂੰ ਫੈਸਲੇ ਲੈਣ ਵਿਚ ਸਹਾਇਤਾ ਮਿਲਦੀ ਹੈ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕਿਸਾਨਾਂ ਲਈ ਅਨੇਕ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚ ਮੁੱਖ ਰੂਪ ਨਾਲ ਮੇਰੀ ਫਸਲ ਮੇਰਾ ਬਿਊਰਾ, ਝੋਨੇ ਦੀ ਸਿੱਧੀ ਬਿਜਾਈ, ਕੁਦਰਤੀ ਖੇਤੀ, ਫਸਲ ਅਵਸ਼ੇਸ਼ ਪ੍ਰਬੰਧਨ, ਭਵਾਂਤਰ ਭਰਪਾਈ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਮਿੱਟੀ ਸਿਹਤ ਆਦਿ ਸ਼ਾਮਿਲ ਹੈ। ਇੰਨ੍ਹਾਂ ਯੋਜਨਾਵਾਂ ਨਾਲ ਕਿਸਾਨਾਂ ਨੂੰ ਕਾਫੀ ਲਾਭ ਪ੍ਰਾਪਤ ਹੋ ਰਿਹਾ ਹੈ।
ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ ਨੇ ਦਸਿਆ ਕਿ ਸੂਬੇ ਵਿਚ ਕਰੀਬ 90 ਲੱਖ ਏਕੜ ਭੂਮੀ 'ਤੇ ਖੇਤੀ ਕੀਤੀ ਜਾ ਰਹੀ ਹੈ। ਸੂਬੇ ਵਿਚ ਹਰਿਤ ਕ੍ਰਾਂਤੀ ਦਾ ਪੂਰਾ ਯੋਗਦਾਨ ਰਿਹਾ ਹੈ। ਉਦੋਂ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਦੇ ਖੇਤਰ ਵਿਚ ਸੂਬਾ ਆਪਣੀ ਅਹਿਮ ਭੁਕਿਮਾ ਨਿਭਾ ਰਿਹਾ ਹੈ।
ਇਸ ਮੌਕੇ 'ਤੇ ਖੇਤੀਬਾੜੀ ਵਿਭਾਗ ਦੇ ਨਿਦੇਸ਼ਕ ਸ੍ਰੀ ਰਾਜ ਨਰਾਇਣ ਕੌਸ਼ਿਕ, ਵਿਸ਼ੇਸ਼ ਸਕੱਤਰ ਮਨੀਸ਼ ਨਾਗਪਾਲ, ਸੰਯੁਕਤ ਨਿਦੇਸ਼ਕ ਆਰ ਕੇ ਸੋਲੰਕੀ ਅਤੇ ਰਾਜੀਵ ਕੁਮਾਰ ਮਿਸ਼ਰਾ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਪੱਲਵੀ ਸਮੇਤ ਹੋਰ ਕਈ ਅਧਿਕਾਰੀਆਂ ਨੇ ਵਰਕਸ਼ਾਪ ਵਿਚ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ।