Saturday, February 22, 2025 English हिंदी
ਤਾਜ਼ਾ ਖ਼ਬਰਾਂ
ਹਰਿਆਣਾਵਾਸੀ ਵੀ ਖੁਸ਼ ਹਨ ਕਿ ਹਰਿਆਣਾ ਦੀ ਬੇਟੀ ਨੂੰ ਦਿੱਲੀ ਵਿਚ ਮੁੱਖ ਮੰਤਰੀ ਬਣਾਇਆ ਗਿਆ | ਅਨਿਲ ਵਿਜਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲਿਆਵਿਸ਼ਵ ਨਿਵੇਸ਼ ਨੂੰ ਖਿੱਚਣ ਲਈ ਸਰਗਰਮ ਕਦਮ ਚੁੱਕਣ - ਨਾਇਬ ਸਿੰਘ ਸੈਣੀਖੇਡ ਨਰਸਰੀਆਂ ਨੂੰ ਹੋਰ ਵੱਧ ਸ਼ਸ਼ਕਤ ਬਣਾਇਆ ਜਾਵੇਗਾ, ਤਾਂ ਜੋ ਸਾਡੇ ਖਿਡਾਰੀ ਵੱਧ ਮੈਡਲ ਜਿੱਤਣ - ਖੇਡ ਮੰਤਰੀ ਗੌਰਵ ਗੌਤਮਸ਼ਹਿਰੀ ਸਥਾਨਕ ਨਿਗਮ ਚੋਣ ਦੇ ਮੱਦੇਨਜਰ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਮੀਟਿੰਗ 24 ਫਰਵਰੀ ਨੂੰ ਹੋਵੇਗੀ ਪ੍ਰਬੰਧਿਤ - ਰਾਜ ਚੋਣ ਕਮਿਸ਼ਨਰ ਧਨਪਤ ਸਿੰਘਬੰਗਾਲ ਵਿੱਚ ਮਹਾਕੁੰਭ ਜਾ ਰਹੀ ਗੱਡੀ NH19 'ਤੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਛੇ ਜ਼ਖਮੀ ਹੋ ਗਏ।ਚੀਨ ਏਸ਼ੀਆ ਵਿੱਚ ਭਾਰਤ ਦੇ ਸ਼ਕਤੀਸ਼ਾਲੀ ਅਤੇ ਵਧਦੇ ਪ੍ਰਭਾਵ ਦੀ ਸ਼ਲਾਘਾ ਕਰਦਾ ਹੈਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਡਾਕਟਰ ਆਫ ਲਿਟਰੇਚਰ ਦੀ ਮਾਨਦ ਉਪਾਧੀ ਨਾਲ ਕੀਤਾ ਗਿਆ ਸਨਮਾਨਿਤਹਰਿਆਣਾ ਦੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਬਣੇ ਭਾਰਤੇ ਦੇ ਨਵੇਂ ਚੋਣ ਕਮਿਸ਼ਨਰਰਾਜਸਥਾਨ ਵਿਧਾਨਸਭਾ ਦੇ ਸੁਚਾਰੂ ਸਾਂਚਾਲਨ ਨੂੰ ਯਕੀਨੀ ਬਣਾਉਣ ਲਈ ਸਹਿਮਤੀ ਬਣੀ: ਸਪੀਕਰ

ਰਾਸ਼ਟਰੀ

ਵਿਸ਼ਵ ਨਿਵੇਸ਼ ਨੂੰ ਖਿੱਚਣ ਲਈ ਸਰਗਰਮ ਕਦਮ ਚੁੱਕਣ - ਨਾਇਬ ਸਿੰਘ ਸੈਣੀ

ਚੰਡੀਗੜ੍ਹ, 20 ਫਰਵਰੀ || TC - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਮਹਤੱਵਪੂਰਣ ਨਿਵੇਸ਼ ਯਕੀਨੀ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਦੇਣ ਲਈ, ਜਰੂਰਤ ਅਨੁਸਾਰ ਮੌਜੂਦਾ ਨੀਤੀਆਂ ਨੂੰ ਸੋਧ ਕਰਨ ਦੀ ਜਰੂਰਤ 'ਤੇ ਜੋਰ ਦਿੰਦੇ ਹੋਏ ਕਿਹਾ ਕਿ ਇਸ ਤੋਂ ਨਾ ਸਿਰਫ ਵੱਧ ਨਿਵੇਸ਼ ੱਿਖਚ ਹੋਵੇਗਾ ਸਗੋ ਰੁਜਗਾਰ ਦੇ ਹੋਰ ਵੱਧ ਮੌਕੇ ਵੀ ਪੈਦਾ ਹੋਣਗੇ।

          ਮੁੱਖ ਮੰਤਰੀ ਬੁੱਧਵਾਰ ਦੇਰ ਸ਼ਾਮ ਉਦਯੋਗ ਅਤੇ ਵਪਾਰ ਵਿਭਾਗ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

          ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੇ ਪਹਿਲਾਂ ਹੀ ਆਈਐਮਟੀ ਖਰਖੌਦਾ ਦੀ ਸਫਲਤਾ ਦੇ ਆਧਾਰ 'ਤੇ ਪੂਰੇ ਸੂਬੇ ਵਿਚ 10 ਅੱਤਆਧੁਨਿਕ ਉਦਯੋਗਿਕ ਟਾਉਨਸ਼ਿਪ ਸਥਾਪਿਤ ਕਰਨ ਦੀ ਯੋਜਨਾ ਬਣਾਈ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਉਦਯੋਗਾਂ ਦੀ ਸਥਾਪਨਾ ਨੂੰ ਸਹੂਲਤਜਨਕ ਬਨਾਉਣ ਅਤੇ ਵਿਸ਼ਵ ਨਿਵੇਸ਼ ਨੂੰ ਖਿੱਚਣ ਲਈ ਸਰਗਰਮ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਸਬੰਧ ਵਿਚ ਉਨ੍ਹਾਂ ਨੇ ਹਰਿਆਣਾ ਵਿਚ ਇੱਕ ਅੱਤਆਧੁਨਿਕ ਆਈਟੀ ਪਾਰਕ ਦੇ ਨਿਰਮਾਣ ਦੇ ਨਾਲ-ਨਾਲ ਉਦਯੋਗਾਂ ਅਤੇ ਐਮਐਸਐਮਈ ਦੋਵਾਂ ਲਈ ਵਿਸ਼ੇਸ਼ ਪ੍ਰੋਤਸਾਹਨ ਦੇਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਸੂਬੇ ਨੂੰ ਨਿਵੇਸ਼ ਲਈ ਵੱਖ ਦਿਲਖਿੱਚਵਾਂ ਸਥਾਨ ਬਣਾਇਆ ਜਾ ਸਕੇ।

          ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਮੈਨੂਫੈਕਚਰਿੰਗ ਨੁੰ ਪ੍ਰੋਤਸਾਹਨ ਦੇਣ ਅਤੇ ਪੂਰੇ ਦੇਸ਼ ਵਿਚ ਐਮਐਸਐਮਈ ਨੂੰ ਪ੍ਰੋਤਸਾਹਨ ਦੇਣ ਲਈ ਚੁੱਕੇ ਗਏ ਕਦਮਾਂ ਦੀ ਵੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਰਾਜਧਾਨੀ ਨਾਲ ਲਗਦੇ ਹੋਣ ਅਤੇ ਮਜਬੂਤ ਬੁਨਿਆਦੀ ਢਾਂਚੇ ਦੇ ਨਾਲ, ਹਰਿਆਣਾ ਵਿਸ਼ਵ ਉੱਦਮਾਂ ਨੂੰ ਖਿੱਚਣ ਵਾਲੇ ਆਰਥਕ ਇਕੋਸਿਸਟਮ ਨੂੰ ਵਿਕਸਿਤ ਕਰਨ ਲਈ ਬਿਹਤਰ ਸਥਿਤੀ ਵਿਚ ਹੈ। ਇਸ ਤੋਂ ਇਲਾਵਾ, ਭਾਰਤੀ ਪ੍ਰਵਾਸੀ ਵੀ ਹਰਿਆਣਾ ਵਿਚ ਉਦਮ ਸਥਾਪਿਤ ਕਰਨ ਦੇ ਇਛੁੱਕ ਹਨ, ਜਿਸ ਨਾਲ ਆਰਥਕ ਵਿਕਾਸ ਲਈ ਹੋਰ ਮੌਕੇ ਉਪਲਬਧ ਹੋਣਗੇ। ਉਨ੍ਹਾਂ ਨੇ ਸੁਝਾਇਆ ਕਿ ਉਦਯੋਗ ਵਿਭਾਗ ਅਤੇ ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਅਜਿਹੇ ਸਾਰੇ ਉਦਮੀਆਂ ਨਾਲ ਸੰਪਰਕ ਕਰਦੇ ਹੋਏ ਹਰਿਆਣਾ ਰਾਜ ਵਿਚ ਉਨ੍ਹਾਂ ਦੇ ਨਿਵੇਸ਼ਨੂੰ ਸਹੂਲਤਜਨਕ ਬਨਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਮੇਂ 'ਤੇ ਲਾਗੂ ਕਰਨ ਅਤੇ ਨਤੀਜੇ ਯਕੀਨੀ ਕਰਨ ਲਈ ਇਹ ਕੰਮ ਟਾਰਗੇਟ ਬੇਸਡ ਹੋਣਾ ਚਾਹੀਦਾ ਹੈ।

          ਇੱਕ ਵੱਖ ਮੀਟਿੰਗ ਵਿਚ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਰਾਜ ਵਿਚ ਏਅਰੋਸਪੇਸ ਅਤੇ ਰੱਖਿਆ ਨਿਵੇਸ਼ ਖਿੱਚਣ 'ਤੇ ਧਿਆਨ ਕੇਂਦ੍ਰਿਤ ਕਰਨ ਦਾ ਵੀ ਨਿਰਦੇਸ਼ ਦਿੱਤਾ। ਹਰਿਆਣਾ ਰਾਜ ਨੂੰ ਕੌਮੀ ਏਅਰੋਸਪੇਸ ਅਤੇ ਰੱਖਿਆ ਹੱਬ ਵਜੋ ਸਥਾਪਿਤ ਕਰਨ ਦੇ ਉਦੇਸ਼ ਨਾਲ ਏਅਰੋਪਸੇਸ ਅਤੇ ਰੱਖਿਆ ਨਿਵੇਸ਼ ਨੀਤੀ ਨੁੰ ਮੰਜੂਰੀ ਦਿੱਤੀ ਗਈ ਹੈ। ਜਿਸ ਦਾ ਉਦੇਸ਼ ਇਸ ਖੇਤਰ ਵਿਚ ਅਗਲੇ ਪੰਜ ਸਾਲਾਂ ਵਿਚ 1 ਮਿਲਿਅਨ ਅਮੇਰਿਕੀ ਡਾਲਰ ਦੇ ਨਿਵੇਸ਼ ਨੂੰ ਵਿਕਸਿਤ ਕਰਨਾ ਹੈ।

          ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਏਸੀਐਸ ਵਿੱਤ ਵਿਭਾਗ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਏਸੀਐਸ ਵਿਜਯੇਂਦਰ ਕੁਮਾਰ, ਉਦਯੋਗ ਵਿਭਾਗ ਦੇ ਪ੍ਰਧਾਨ ਸਕੱਤਰ ਡੀ. ਸੁਰੇਸ਼, ਸਿਵਲ ਏਵੀਏਸ਼ਨ ਵਿਭਾਗ ਦੇ ਸਕੱਤਰ ਸ਼ਸ਼ਾਮਲ ਮਿਸ਼ਰਾ, ਕਿਰਤ ਵਿਭਾਗ ਦੇ ਸਕੱਤਰ ਰਾਜੀਵ ਰਤਨ, ਮੁੱਖ ਮੰਤਰੀ ਦੇ ਓਅੇਯਡੀ ਰਾਜ ਨਹਿਰੂ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾਵਾਸੀ ਵੀ ਖੁਸ਼ ਹਨ ਕਿ ਹਰਿਆਣਾ ਦੀ ਬੇਟੀ ਨੂੰ ਦਿੱਲੀ ਵਿਚ ਮੁੱਖ ਮੰਤਰੀ ਬਣਾਇਆ ਗਿਆ | ਅਨਿਲ ਵਿਜ

ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲਿਆ

ਖੇਡ ਨਰਸਰੀਆਂ ਨੂੰ ਹੋਰ ਵੱਧ ਸ਼ਸ਼ਕਤ ਬਣਾਇਆ ਜਾਵੇਗਾ, ਤਾਂ ਜੋ ਸਾਡੇ ਖਿਡਾਰੀ ਵੱਧ ਮੈਡਲ ਜਿੱਤਣ - ਖੇਡ ਮੰਤਰੀ ਗੌਰਵ ਗੌਤਮ

ਸ਼ਹਿਰੀ ਸਥਾਨਕ ਨਿਗਮ ਚੋਣ ਦੇ ਮੱਦੇਨਜਰ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਮੀਟਿੰਗ 24 ਫਰਵਰੀ ਨੂੰ ਹੋਵੇਗੀ ਪ੍ਰਬੰਧਿਤ - ਰਾਜ ਚੋਣ ਕਮਿਸ਼ਨਰ ਧਨਪਤ ਸਿੰਘ

ਬੰਗਾਲ ਵਿੱਚ ਮਹਾਕੁੰਭ ਜਾ ਰਹੀ ਗੱਡੀ NH19 'ਤੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਛੇ ਜ਼ਖਮੀ ਹੋ ਗਏ।

ਚੀਨ ਏਸ਼ੀਆ ਵਿੱਚ ਭਾਰਤ ਦੇ ਸ਼ਕਤੀਸ਼ਾਲੀ ਅਤੇ ਵਧਦੇ ਪ੍ਰਭਾਵ ਦੀ ਸ਼ਲਾਘਾ ਕਰਦਾ ਹੈ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ਡਾਕਟਰ ਆਫ ਲਿਟਰੇਚਰ ਦੀ ਮਾਨਦ ਉਪਾਧੀ ਨਾਲ ਕੀਤਾ ਗਿਆ ਸਨਮਾਨਿਤ

ਹਰਿਆਣਾ ਦੇ ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਬਣੇ ਭਾਰਤੇ ਦੇ ਨਵੇਂ ਚੋਣ ਕਮਿਸ਼ਨਰ

ਰਾਜਸਥਾਨ ਵਿਧਾਨਸਭਾ ਦੇ ਸੁਚਾਰੂ ਸਾਂਚਾਲਨ ਨੂੰ ਯਕੀਨੀ ਬਣਾਉਣ ਲਈ ਸਹਿਮਤੀ ਬਣੀ: ਸਪੀਕਰ

ਜਲ ਸੁਰੱਖਿਅਤ ਕੌਮੀ ਕਾਂਫ੍ਰੈਂਸ ਵਿੱਚ ਸ਼ਾਮਲ ਹੋਣਗੇ ਜਨ ਸਿਹਤ ਇੰਜਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ