Wednesday, April 02, 2025 English हिंदी
ਤਾਜ਼ਾ ਖ਼ਬਰਾਂ
USTR ਨੇ ਰਾਸ਼ਟਰਪਤੀ ਟਰੰਪ ਨੂੰ ਗਲੋਬਲ ਟੈਰਿਫ 'ਤੇ ਸਾਲਾਨਾ ਰਿਪੋਰਟ ਸੌਂਪੀਭਾਰਤ-ਅਮਰੀਕਾ ਵਪਾਰਕ ਸਬੰਧ ਗੁੰਝਲਦਾਰ ਟੈਰਿਫ ਅਲਾਈਨਮੈਂਟ ਦਾ ਸਾਹਮਣਾ ਕਰ ਰਹੇ ਹਨ: ਰਿਪੋਰਟਆਟੋਮੇਕਰਾਂ ਨੇ ਮਾਰਚ ਵਿੱਚ ਭਾਰਤ ਵਿੱਚ ਲਚਕੀਲੇ ਅਰਥਚਾਰੇ ਦੇ ਵਿਚਕਾਰ SUV ਦੀ ਵਿਕਰੀ ਵਿੱਚ ਤੇਜ਼ੀ ਦਰਜ ਕੀਤੀਬੀਜਿੰਗ ਦੇ ਫੌਜੀ ਅਭਿਆਸਾਂ ਤੋਂ ਬਾਅਦ ਤਾਈਵਾਨ ਨੇ ਕਿਹਾ ਕਿ ਚੀਨ ਦੀਆਂ ਭੜਕਾਹਟਾਂ ਖੇਤਰੀ ਸ਼ਾਂਤੀ ਲਈ ਖ਼ਤਰਾ ਹਨਗੁਜਰਾਤ ਦੇ ਡੀਸਾ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ 7 ​​ਮੌਤਾਂ, ਬਚਾਅ ਕਾਰਜ ਜਾਰੀਵੈਗਨਰ ਨੇ ਪਲੰਕੇਟ ਸ਼ੀਲਡ ਜਿੱਤ ਦੇ ਨਾਲ ਨਿਊਜ਼ੀਲੈਂਡ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈ ਲਿਆਇਥੋਪੀਆ ਨੇ 10 ਲੱਖ ਜੋਖਮ ਵਾਲੇ ਲੋਕਾਂ ਲਈ ਹੈਜ਼ਾ ਟੀਕਾਕਰਨ ਸ਼ੁਰੂ ਕੀਤਾराजस्थान में कमर्शियल एलपीजी सिलेंडर की कीमत में 40.50 रुपये की कमीਰਾਜਸਥਾਨ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 40.50 ਰੁਪਏ ਦੀ ਕਮੀਗੋਲਡਮੈਨ ਸੈਕਸ ਨੇ ਬੀਐਸਈ ਲਈ ਉੱਜਵਲ ਭਵਿੱਖ ਦੀ ਭਵਿੱਖਬਾਣੀ ਕੀਤੀ ਹੈ ਕਿਉਂਕਿ ਸੇਬੀ ਇੰਡੈਕਸ ਵਿਕਲਪ ਬਾਜ਼ਾਰ ਨੂੰ ਮੁੜ ਆਕਾਰ ਦਿੰਦਾ ਹੈ

ਰਾਜਨੀਤੀ

ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ

ਚੰਡੀਗੜ੍ਹ, 31 ਮਾਰਚ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ ਜਨਮੇ ਸ੍ਰੀ ਜੱਗੀ ਦੇ ਪਿਤਾ ਡਾ. ਰਤਨ ਸਿੰਘ ਜੱਗੀ ਉਘੇ ਸਿੱਖ ਵਿਦਵਾਨ ਹਨ। ਡਾ. ਜੱਗੀ ਨੂੰ ਪਿੱਛੇ ਜਿਹੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਾਹਿਤਕ ਪ੍ਰਾਪਤੀਆਂ ਬਦਲੇ ਚੌਥੇ ਸਰਵਉੱਚ ਸਨਮਾਨ ਪਦਮਾ ਸ਼੍ਰੀ ਨਾਲ ਨਿਵਾਜਿਆ ਗਿਆ ਸੀ। ਘਰ ਦੇ ਉਸਾਰੂ ਤੇ ਸਾਹਿਤਕ ਮਾਹੌਲ ਨੇ ਮਾਲਵਿੰਦਰ ਸਿੰਘ ਜੱਗੀ ਨੂੰ ਬਚਪਨ ਤੋਂ ਹੀ ਚੰਗੇ ਗੁਣਾਂ ਅਤੇ ਪ੍ਰਤੀਬੱਧਤਾ ਦੀ ਗੁੜ੍ਹਤੀ ਦਿੱਤੀ। ਮੁੱਢਲੀ ਸਿੱਖਿਆ ਪਟਿਆਲਾ ਤੋਂ ਹੀ ਹਾਸਲ ਕਰਨ ਤੋਂ ਬਾਅਦ ਸ੍ਰੀ ਜੱਗੀ ਨੇ ਆਪਣੇ ਸਮੇਂ ਦੇ ਪ੍ਰਸਿੱਧ ਇੰਜਨੀਅਰਿੰਗ ਕਾਲਜ ਜੀ.ਐਨ.ਈ. ਲੁਧਿਆਣਾ ਤੋਂ ਇੰਜਨੀਅਰਿੰਗ ਦੀ ਪੇਸ਼ੇਵਰਨਾ ਸਿੱਖਿਆ ਹਾਸਲ ਕੀਤੀ।

1992 ਵਿੱਚ ਸੂਬੇ ਦੀ ਸਭ ਤੋਂ ਸਿਖਰਲੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਕੇ ਮਾਲਵਿੰਦਰ ਸਿੰਘ ਜੱਗੀ ਪੀ.ਸੀ.ਐਸ. ਅਧਿਕਾਰੀ ਬਣ ਗਏ। ਸਿਵਲ ਅਧਿਕਾਰੀ ਵਜੋਂ ਲਾਮਿਸਾਲ ਸੇਵਾਵਾਂ ਨਿਭਾਉਂਦਿਆਂ ਉਹ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਵਜੋਂ ਪਦਉੱਨਤ ਹੋ ਗਏ। ਤਿੰਨ ਦਹਾਕਿਆਂ ਦੇ ਆਪਣੇ ਸ਼ਾਨਾਮੱਤੇ ਕਰੀਅਰ ਦੌਰਾਨ ਉਨ੍ਹਾਂ ਫੀਲਡ ਵਿੱਚ ਲੁਧਿਆਣਾ ਦੇ ਐਸ.ਡੀ.ਐਮ., ਫਤਹਿਗੜ੍ਹ ਸਾਹਿਬ, ਮਾਨਸਾ ਤੇ ਪਠਾਨਕੋਟ ਦੇ ਏ.ਡੀ.ਸੀ., ਨਗਰ ਨਿਗਮ ਲੁਧਿਆਣਾ ਤੇ ਅੰਮ੍ਰਿਤਸਰ ਦੇ ਕਮਿਸ਼ਨਰ ਅਤੇ ਫਰੀਦਕੋਟ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਈਆਂ। ਇਨ੍ਹਾਂ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਉਹ ਲੋਕਾਂ ਦੀ ਨਬਜ਼ ਪਛਾਣ ਕੇ ਆਪਣੀਆਂ ਕੁਸ਼ਲ ਸੇਵਾਵਾਂ ਨਿਭਾਉਣ ਸਦਕਾ ਲੋਕਾਂ ਦੇ ਹਰਮਨ ਪਿਆਰੇ ਅਧਿਕਾਰੀ ਵਜੋਂ ਮਕਬੂਲ ਹੋਏ। ਇਤਿਹਾਸਕ ਜ਼ਿਲੇ ਫਰੀਦਕੋਟ ਵਿਖੇ ਆਪਣੇ ਕਾਰਜਕਾਲ ਦੌਰਾਨ ਦੋ ਵਾਰ ਵਿਸ਼ਵ ਪ੍ਰਸਿੱਧ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੌਰਾਨ ਉਨ੍ਹਾਂ ਵੱਲੋਂ ਨਿਭਾਈ ਸੇਵਾ ਨੂੰ ਅੱਜ ਵੀ ਫਰੀਦਕੋਟ ਵਾਸੀ ਯਾਦ ਕਰਦੇ ਹਨ। ਉਨ੍ਹਾਂ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਅਤੇ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਨੂੰ ਤਰਜੀਹ ਦਿੱਤੀ।

ਫੀਲਡ ਪੋਸਟਿੰਗ ਤੋਂ ਇਲਾਵਾ ਮਾਲਵਿੰਦਰ ਸਿੰਘ ਜੱਗੀ ਨੇ ਵੱਖ-ਵੱਖ ਵਿਭਾਗਾਂ ਵਿੱਚ ਹੈਡਕੁਆਟਰ ਉਤੇ ਸੇਵਾਵਾਂ ਨਿਭਾਉਂਦਿਆਂ ਆਪਣੀ ਪ੍ਰਸ਼ਾਸਨਿਕ ਕਾਰਜ ਕੁਸ਼ਲਤਾ ਨਾਲ ਵੱਡੇ ਟੀਚੇ ਸਰ ਕੀਤੇ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲੇ ਸ਼ਾਨਦਾਰ ਸਮਾਗਮਾਂ ਮੌਕੇ ਮਾਲਵਿੰਦਰ ਸਿੰਘ ਜੱਗੀ ਨੇ ਬਤੌਰ ਮੁੱਖ ਕਾਰਜਕਾਰੀ ਅਧਿਕਾਰੀ ਇਨ੍ਹਾਂ ਸਮਾਰੋਹ ਦੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ। ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਤੋਂ ਇਲਾਵਾ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਸਮਾਗਮਾਂ ਦੀ ਉਨ੍ਹਾਂ ਨਿੱਜੀ ਤੌਰ ਉਤੇ ਨਿਗਰਾਨੀ ਕਰਦਿਆਂ ਸਾਰੇ ਧਾਰਮਿਕ, ਇਤਿਹਾਸਕ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ।

ਮਾਲਵਿੰਦਰ ਸਿੰਘ ਜੱਗੀ ਨੇ ਡਾਇਰੈਕਟਰ ਵਜੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਟਰਾਂਸਪੋਰਟ, ਸਮਾਜਿਕ ਸੁਰੱਖਿਆ ਤੇ ਨਿਆਂ, ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗਾਂ ਦੀ ਸੇਵਾ ਨਿਭਾਉਣ ਤੋਂ ਇਲਾਵਾ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਵਜੋਂ ਸੇਵਾਵਾਂ ਨਿਭਾਈਆਂ। ਸ੍ਰੀ ਜੱਗੀ ਨੇ ਸਕੱਤਰ ਵਜੋਂ ਸੂਚਨਾ ਤੇ ਲੋਕ ਸੰਪਰਕ, ਨਾਗਰਿਕ ਉਡਾਣ, ਲੋਕ ਨਿਰਮਾਣ ਵਿਭਾਗ, ਸੱਭਿਆਚਾਰ ਤੇ ਸੈਰ ਸਪਾਟਾ, ਪਸ਼ੂ ਪਾਲਣ ਤੇ ਕਿਰਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੀਆਂ ਸੇਵਾਵਾਂ ਨਿਭਾਉਂਦਿਆਂ ਆਪਣੀ ਡੂੰਘੀ ਛਾਪ ਛੱਡੀ। ਇਸ ਦੌਰਾਨ ਉਨ੍ਹਾਂ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਵਜੋਂ ਵੀ ਸੂਬੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਲਈ ਬਣਾਈ ਇਸ ਅਹਿਮ ਸੰਸਥਾ ਦੀ ਵਾਂਗਡੋਰ ਵੀ ਸਾਂਭੀ।

ਮਾਲਵਿੰਦਰ ਸਿੰਘ ਜੱਗੀ ਮੌਜੂਦਾ ਸਮੇਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵਜੋਂ ਤਾਇਨਾਤ ਹਨ ਅਤੇ ਉਹ ਅੱਜ 31 ਮਾਰਚ ਨੂੰ 33 ਸਾਲ ਦੀਆਂ ਸ਼ਾਨਦਾਰ ਸਿਵਲ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਜਨੀਤੀ ਖ਼ਬਰਾਂ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਦਿੱਲੀ ਵਿਧਾਨ ਸਭਾ: ਮੁੱਖ ਮੰਤਰੀ ਰੇਖਾ ਗੁਪਤਾ ਕੱਲ੍ਹ ਹਵਾ ਪ੍ਰਦੂਸ਼ਣ 'ਤੇ CAG ਰਿਪੋਰਟ ਪੇਸ਼ ਕਰਨਗੇ

ਪੰਧੇਰ ਸਮੇਤ ਕਈ ਕਿਸਾਨ ਆਗੂਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਤੋਂ ਰਿਹਾਅ ਕੀਤਾ ਗਿਆ

ਬੰਗਾਲ ਦੇ ਭਾਟਪਾੜਾ ਵਿੱਚ ਸਾਬਕਾ ਭਾਜਪਾ ਸੰਸਦ ਮੈਂਬਰ ਦੇ ਘਰ ਨੇੜੇ ਗੋਲੀਬਾਰੀ, ਇੱਕ ਜ਼ਖਮੀ

ਕਾਂਗਰਸ, ਭਾਜਪਾ-ਅਕਾਲੀ ਸਰਕਾਰਾਂ ਨੇ ਪੰਜਾਬ ਨੂੰ 'ਉੜਦਾ ਪੰਜਾਬ' ਵਿੱਚ ਬਦਲਿਆ; 'ਆਪ' ਸਰਕਾਰ ਬਣਾ ਰਹੀ ਹੈ 'ਬਦਲਦਾ ਪੰਜਾਬ'- ਹਰਪਾਲ ਚੀਮਾ

ਦਿੱਲੀ ਹਾਈ ਕੋਰਟ ਨੇ ਇੰਜੀਨੀਅਰ ਰਸ਼ੀਦ ਨੂੰ ਸੰਸਦ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦਾ ਕਾਫਲਾ ਆਵਾਰਾ ਪਸ਼ੂਆਂ ਕਾਰਨ ਅਚਾਨਕ ਰੁਕ ਗਿਆ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ 2025 ਲਾਗੂ ਕਰਨ ਦੀ ਪ੍ਰਵਾਨਗੀ

ਕੇਜਰੀਵਾਲ ਨੇ ‘ਬਾਦਲਤਾ ਪੰਜਾਬ’ ਦਾ ਵਾਅਦਾ ਕੀਤਾ, ਵਿਰੋਧੀ ਪਾਰਟੀਆਂ ਨੂੰ ‘ਉੜਤਾ ਪੰਜਾਬ’ ਟੈਗ ਲਈ ਜਵਾਬਦੇਹ ਠਹਿਰਾਇਆ