Wednesday, December 04, 2024 English हिंदी
ਤਾਜ਼ਾ ਖ਼ਬਰਾਂ
बुल रैली के कारण बीएसई-सूचीबद्ध कंपनियों का मूल्यांकन 450 लाख करोड़ रुपये से ऊपर हो गयाਬਲਦ ਦੀ ਰੈਲੀ BSE-ਸੂਚੀਬੱਧ ਕੰਪਨੀਆਂ ਦਾ ਮੁੱਲ 450 ਲੱਖ ਕਰੋੜ ਰੁਪਏ ਤੋਂ ਉੱਪਰ ਲੈਂਦੀ ਹੈEricsson ਨੇ ਭਾਰਤੀ ਏਅਰਟੈੱਲ ਤੋਂ ਬਹੁ-ਅਰਬ ਦਾ 4G, 5G ਸੌਦਾ ਜਿੱਤਿਆEPFO ਨਿਵੇਸ਼ ਕਾਰਪਸ 5 ਸਾਲਾਂ ਵਿੱਚ ਦੁੱਗਣਾ ਹੋ ਕੇ 24.75 ਲੱਖ ਕਰੋੜ ਰੁਪਏ ਹੋ ਗਿਆ ਹੈਮਹਿੰਗੇ ਹਵਾਈ ਕਿਰਾਏ 'ਤੇ ਸੰਸਦ 'ਚ ਬੋਲੇ ਸੰਸਦ ਮੈਂਬਰ ਰਾਘਵ ਚੱਢਾ, ਸਾਂਝਾ ਕੀਤਾ ਆਮ ਆਦਮੀ ਦਾ ਦਰਦ, ਕਿਹਾ- ਹਵਾਈ ਚੱਪਲਾਂ ਛੱਡੋ, ਬਾਟਾ ਸ਼ੂਜ਼ ਪਾਉਣ ਵਾਲਾ ਵੀ ਨਹੀਂ ਕਰ ਪਾ ਰਿਹਾ ਸਫਰਬੰਗਾਲ ਤੋਂ 2 ਕਰੋੜ ਦੀ ਕੀਮਤ ਦੇ ਨਸ਼ੀਲੇ ਪਦਾਰਥਾਂ ਸਮੇਤ ਨੌਜਵਾਨ ਗ੍ਰਿਫਤਾਰਨਿਊਜ਼ੀਲੈਂਡ ਖਿਲਾਫ ਵੈਲਿੰਗਟਨ ਟੈਸਟ ਲਈ ਇੰਗਲੈਂਡ ਨੇ ਕੋਈ ਬਦਲਾਅ ਨਹੀਂ ਕੀਤਾ ਹੈਮਜ਼ਬੂਤ ​​DII ਪ੍ਰਵਾਹ ਭਾਰਤੀ ਇਕੁਇਟੀ ਨੂੰ ਚਲਦਾ ਰੱਖਦਾ ਹੈ: MOFSLਜਿਗਰ ਦੀ ਬਿਮਾਰੀ ਤੁਹਾਡੀ ਨੀਂਦ ਨੂੰ ਪ੍ਰਭਾਵਿਤ ਕਰ ਸਕਦੀ ਹੈ: ਅਧਿਐਨਹੋਰ ਝੀਲ-ਪ੍ਰਭਾਵ ਬਰਫ਼ ਕੰਬਲ US ਮਹਾਨ ਝੀਲਾਂ ਖੇਤਰ

ਰਾਜਨੀਤੀ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

November 25, 2024 04:45 PM

ਚੰਡੀਗੜ੍ਹ, 25 ਨਵੰਬਰ 

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ’ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ।

ਇਹ ਜਾਣਕਾਰੀ ‘ਆਪ’ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ।  ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ। ਪ੍ਰੈਸ ਕਾਨਫਰੰਸ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਬੁਲਾਰੇ ਬਿਕਰਮਜੀਤ ਪਾਸੀ ਅਤੇ ‘ਆਪ’ ਆਗੂ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

ਸੌਂਧ ਨੇ ਕਿਹਾ ਕਿ ਇਹ ਯਾਤਰਾ ਸਵੇਰੇ 9:00 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।

ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਤੇ ਆਗੂਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।  ਲੋਕਾਂ ਨੇ ਇੱਕ ਵਾਰ ਫਿਰ ਵੱਡਾ ਫਤਵਾ ਜਾਰੀ ਕਰਕੇ ਆਮ ਆਦਮੀ ਪਾਰਟੀ ਵਿੱਚ ਆਪਣਾ ਭਰੋਸਾ ਜਤਾਇਆ ਹੈ। ਇਸ ਲਈ ਅਸੀਂ ਸਾਰੇ ਲੋਕਾਂ ਦਾ ਵੀ ਧੰਨਵਾਦ  ਕਰਦੇ ਹਾਂ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਪੌਣੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਇਹ ਫਤਵਾ ਜਾਰੀ ਕੀਤਾ ਹੈ। ਇਹ ਸਾਡੇ ਲਈ ਬਹੁਤ ਮਹੱਤਵਪੂਰਨ ਅਤੇ ਉਤਸ਼ਾਹਜਨਕ ਹੈ। ਜਿਹੜੇ ਹੰਕਾਰ ਕਰਦੇ ਸਨ ਕਿ  ਹਮੇਸ਼ਾ ਉਹੀ ਜਿੱਤਣਗੇ, ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਲੋਕਾਂ ਨੇ ਉਨ੍ਹਾਂ ਨੂੰ ਦੱਸ ਦਿੱਤਾ ਕਿ ਇਸ ਕੁਰਸੀ 'ਤੇ ਸਾਧਾਰਨ ਪਰਿਵਾਰਾਂ ਦੇ ਧੀ-ਪੁੱਤ ਵੀ ਬੈਠ ਸਕਦੇ ਹਨ।  ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਵੱਡੀ ਗਿਣਤੀ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਹੋ ਕੇ ਯਾਤਰਾ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

Have something to say? Post your comment

ਪ੍ਰਚਲਿਤ ਟੈਗਸ

ਹੋਰ ਰਾਜਨੀਤੀ ਖ਼ਬਰਾਂ

ਮਹਿੰਗੇ ਹਵਾਈ ਕਿਰਾਏ 'ਤੇ ਸੰਸਦ 'ਚ ਬੋਲੇ ਸੰਸਦ ਮੈਂਬਰ ਰਾਘਵ ਚੱਢਾ, ਸਾਂਝਾ ਕੀਤਾ ਆਮ ਆਦਮੀ ਦਾ ਦਰਦ, ਕਿਹਾ- ਹਵਾਈ ਚੱਪਲਾਂ ਛੱਡੋ, ਬਾਟਾ ਸ਼ੂਜ਼ ਪਾਉਣ ਵਾਲਾ ਵੀ ਨਹੀਂ ਕਰ ਪਾ ਰਿਹਾ ਸਫਰ

ਸ੍ਰੀ ਦਰਬਾਰ ਸਾਹਿਬ ਵਿਖੇ ਸਜ਼ਾ ਕੱਟ ਰਹੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ !

ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਮਾਮਲੇ 'ਤੇ ਨੋਟਿਸ ਲੈਣ ਵਿਰੁੱਧ ਸਿਸੋਦੀਆ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ

ਟਕਸਾਲੀ ਫੈਸਲੇ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵ੍ਹੀਲ ਚੇਅਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ

ਹਰਿਆਣਾ ਨੇ 44 ਆਈਏਐਸ ਅਧਿਕਾਰੀਆਂ ਦਾ ਕੀਤਾ ਫੇਰਬਦਲ, ਅਸ਼ੋਕ ਖੇਮਕਾ ਨੂੰ ਮੰਤਰੀ ਅਨਿਲ ਵਿਜ ਦੇ ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਹੈ।

ਪਦਯਾਤਰਾ ਦੌਰਾਨ ਕੇਜਰੀਵਾਲ ਨੂੰ ‘ਵਾਟਰ ਅਟੈਕ’ ਦਾ ਸਾਹਮਣਾ ਕਰਨਾ ਪਿਆ

ਸਾਂਸਦ ਰਾਘਵ ਚੱਢਾ ਦੀ ਪਹਿਲਕਦਮੀ 'ਤੇ ਸਰਕਾਰ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਇਤਿਹਾਸਕ ਵਿਰਾਸਤ ਨੂੰ ਵਾਪਸ ਲਿਆਵੇਗੀ, ਰਾਜ ਸਭਾ 'ਚ ਉਠਾਇਆ ਸੀ ਮੁੱਦਾ

ਕੇਜਰੀਵਾਲ ਨੇ ਦਿੱਲੀ 'ਚ ਅਪਰਾਧ ਵਧਾਉਣ ਲਈ ਕੇਂਦਰ 'ਤੇ ਹਮਲਾ ਬੋਲਿਆ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਦੇਸ਼ ਭਗਤੀ ਦਾ ਪਾਠਕ੍ਰਮ ਦਿੱਲੀ ਦੇ ਸਕੂਲਾਂ ਲਈ ਵਿਲੱਖਣ: ਸੀਐਮ ਆਤਿਸ਼ੀ