ਚੰਡੀਗੜ੍ਹ, 28 ਨਵੰਬਰ || ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅੱਜ ਆਪਣਾ 34ਵਾਂ ਜਨਮ ਦਿਨ ਮਨਾ ਰਹੀ ਹੈ। ਇਸ ਮੌਕੇ ਸੀਐਮ ਮਾਨ ਨੇ ਆਪਣੀ ਪਤਨੀ ਨਾਲ ਇੱਕ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਅਤੇ ਉਨ੍ਹਾਂ ਦੀ ਸਿਹਤ, ਤਰੱਕੀ ਅਤੇ ਆਪਸੀ ਪਿਆਰ ਦੀ ਕਾਮਨਾ ਕੀਤੀ।
ਮੁੱਖ ਮੰਤਰੀ ਨੇ ਟਵੀਟ ਕੀਤਾ, ਮੇਰੀ ਜੀਵਨ ਸਾਥਣ ਡਾ. ਗੁਰਪ੍ਰੀਤ ਕੌਰ ਮਾਨ ਨੂੰ ਜਨਮ ਦਿਨ ਦੀਆਂ ਮੁਬਾਰਕਾਂ.. ਪ੍ਰਮਾਤਮਾ ਤੁਹਾਨੂੰ ਤੰਦਰੁਸਤੀ, ਤਰੱਕੀ ਅਤੇ ਆਪਸੀ ਪਿਆਰ ਬਖਸ਼ੇ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ 7 ਜੁਲਾਈ, 2022 ਨੂੰ ਹੋਇਆ ਸੀ। ਮੁੱਖ ਮੰਤਰੀ ਦੀ ਪਤਨੀ ਤਿੰਨ ਭੈਣਾਂ ਵਿੱਚੋਂ ਸਭ ਤੋਂ ਛੋਟੀ ਹੈ। ਉਸ ਦੀ ਇਕ ਭੈਣ ਅਮਰੀਕਾ ਵਿਚ ਰਹਿੰਦੀ ਹੈ ਜਦਕਿ ਦੂਜੀ ਆਸਟ੍ਰੇਲੀਆ ਵਿਚ ਸੈਟਲ ਹੈ।
ਉਨ੍ਹਾਂ ਦਾ ਵਿਆਹ ਕਾਫੀ ਚਰਚਾ ਦਾ ਵਿਸ਼ਾ ਬਣ ਗਿਆ ਸੀ। ਉਹ ਅਕਸਰ ਆਪਣੀ ਪਤਨੀ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ।
ਡਾ.ਗੁਰਪ੍ਰੀਤ ਕੌਰ ਘਰ ਹੀ ਨਹੀਂ, ਰਾਜਨੀਤੀ ਵਿੱਚ ਵੀ ਸੀ.ਐਮ ਭਗਵੰਤ ਮਾਨ ਦੀ ਭਾਈਵਾਲ ਬਣ ਚੁੱਕੀ ਹੈ। ਕੁਝ ਮਹੀਨੇ ਪਹਿਲਾਂ ਉਹ ਪੰਜਾਬ ਦੀਆਂ ਮਹਿਲਾ 'ਆਪ' ਵਰਕਰਾਂ ਨਾਲ ਮੀਟਿੰਗਾਂ ਕਰਦੀ ਨਜ਼ਰ ਆਈ ਸੀ। ਇੰਨਾ ਹੀ ਨਹੀਂ ਉਹ ਕਈ ਅਹਿਮ ਪ੍ਰੋਗਰਾਮਾਂ 'ਚ ਸੀਐੱਮ ਭਗਵੰਤ ਮਾਨ ਨਾਲ ਕਦਮ-ਕਦਮ ਚੱਲਣਾ ਪਸੰਦ ਕਰਦੀ ਹੈ।