ਫਰੀਦਾਬਾਦ ਵਿਚ 38ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲੇ ਦਾ ਹੋਇਆ ਆਗਾਜ਼
ਹਰਿਆਣਾ ਦੇ ਜਿਲ੍ਹਾ ਫਰੀਦਾਬਾਦ ਦੇ ਸੂਰਜਕੁੰਡ ਵਿਚ ਪ੍ਰਬੰਧਿਤ 38ਵੇਂ ਸੂਰਜਕੁੰਡ ਕੌਮਾਂਤਰੀ ਕ੍ਰਾਫਟ ਮੇਲੇ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਕੇਂਦਰੀ ਸਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬਤੌਰ ਮੁੱਖ ਮਹਿਮਾਨ ਮੇਲੇ ਦਾ ਉਦਾਘਟਨ ਕੀਤਾ। ਇਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ, ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਸਮਾਜਿਕ, ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅੇਤ ਪਿਛੜਾ ਵਰਗ ਭਲਾਈ ਤੇ ਅੰਤੋਂਦੇਯ ਸੇਵਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਦੀ ਮਾਣਮਈ ਮੌਜੂਦਗੀ ਰਹੀ।